Filtrar por género

Audio Gurbani

Audio Gurbani

Gurjit Singh Jhampur

Welcome to Audio Gurbani - Daily Podcast

2197 - Dec 04 | 2024 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
0:00 / 0:00
1x
  • 2197 - Dec 04 | 2024 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

     ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

    ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

    (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

    ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

    ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

    ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

    JAITSREE, FOURTH MEHL, FIRST HOUSE, CHAU-PADAS:

    ONE UNIVERSAL CREATOR GOD. BY THE GRACE OF THE TRUE GURU:

    The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

    Wed, 04 Dec 2024 - 03min
  • 2196 - Dec 03 | 2024 | Hukamnama Sahib | ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥

      ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ   . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥

    ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

    ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

     ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।

    ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।


    ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।


    ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।



    ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।


    This world (meaning, every living being) (this thing becomes 'mine', this thing becomes 'mine'-this) is so stuck in the unknown that it is not trying to live. Those who walk on the words of Satguru, they learn the way of life, those who attach their mind to the Lord's feet, understand, they live forever, (because) O Nanak! Faced with the Guru, Lord Lord of Mercy comes to dwell in the mind and Gurmukhs reach that state where the mind is not swayed by material things. 1.


    Those people who are infatuated with Maya, who are infatuated with the love of Maya, never wake up (from this oblivion), they have anxiety and conflict in their minds, they have brought this burden of the world's lamps on their heads. has happened The habit of the people who follow their own mind is that they never think about the Gur Shabad. O Nanak! They have not been blessed with the name of God, they are lost in birth and life kills them and destroys them (ie, they are always suffering from the hands of death). 2.

    stanza Take care of yourself, then there is no one else. The decision is to do whatever you want to do. Tadhu akasu na patalu hai na trai loi ॥ Then you are self-deprecating. Jiu tisu bhavai tivai kare tisu binu avaru na koi.1.


    Tue, 03 Dec 2024 - 09min
  • 2195 - Dec 02 | 2024 | Hukamnama Sahib | ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥

      The daily Hukamnama Sahib from Sri Darbar Sahib Amritsar including English and Punjabi translation audio  

    ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।DHANAASAREE, FOURTH MEHL:O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll 

    Mon, 02 Dec 2024 - 06min
  • 2194 - Dec 01 | 2024 | Hukamnama Sahib | ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ||

       ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 

    ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

    ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

    ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

    BAIRAAREE, FOURTH MEHL:

    The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||


    Sun, 01 Dec 2024 - 05min
  • 2193 - Nov 30 | 2024 | Hukamnama Sahib | ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥

     ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ 

    ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧।

    (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧।

    (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ-) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।

    SORAT’H, FIFTH MEHL:

    My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause || The fever is gone — God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 || God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 ||


    Sat, 30 Nov 2024 - 04min
Mostrar más episodios